Nazrana Times

ਪੰਜਾਬੀ

ਸੀਆਈਏ ਸਟਾਫ 'ਚ ਤਾਇਨਾਤ ਏਐਸਆਈ ਗੁਰਜੀਤ ਸਿੰਘ ਗੋਲਡੀ ਨੂੰ 1-30 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਗਿ੍ਫਤਾਰ : ਪੰਜਾਬ ਵਿਜੀਲੈਂਸ ਬਿਊਰੋ

03 Jun, 2026 11:21 PM

ਬਾਕੀ ਰਹਿੰਦੀ ਰਕਮ ਮੰਗਣ 'ਤੇ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਮੋਹਾਲੀ ਨਾਲ ਕੀਤਾ ਸੀ ਸੰਪਰਕ...


ਚੰਡੀਗੜ੍ਹ 3 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੀਆਈਏ. ਸਟਾਫ਼ ਜ਼ਿਲ੍ਹਾ ਫਿਰੋਜ਼ਪੁਰ 'ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਸ਼ਿਕਾਇਤ ਕਰਤਾ ਅਨੁਸਾਰ ਏਐਸਆਈ ਗੁਰਜੀਤ ਸਿੰਘ ਨੇ ਉਸ ਦੇ ਰਿਸ਼ਤੇਦਾਰਾਂ ਦੀ ਗਿਰਫਤਾਰੀ ਢਾਲਣ ਅਤੇ ਜਮਾਨਤ ਲਈ ਮਦਦ ਕਰਨ ਬਦਲੇ 2.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਦੋਸ਼ੀ ਨੇ ਕਥਿਤ ਤੌਰ 'ਤੇ ਦਾਅਵਾ ਕੀਤਾ ਕਿ ਇਹ ਰਕਮ ਸੀਆਈਏ ਸਟਾਫ ਦੇ ਇੰਚਾਰਜ ਮੋਹਿਤ ਧਵਨ ਤੱਕ ਪਹੁੰਚਾਈ ਜਾਣੀ ਹੈ। ਬਾਅਦ ਵਿੱਚ ਦੋਵਾਂ ਧਿਰਾਂ ਵਿਚਾਲੇ ਸੌਦਾ 2.30 ਲੱਖ ਰੁਪਏ ਵਿੱਚ ਤੈਅ ਹੋ ਗਿਆ ਅਤੇ ਸ਼ਿਕਾਇਤਕਰਤਾ ਵੱਲੋਂ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਸਨ।ਜਦੋਂ ਦੋਸ਼ੀ ਨੇ ਬਾਕੀ ਰਕਮ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਮੋਹਾਲੀ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਟੀਮ ਨੇ ਯੋਜਨਾਬੱਧ ਕਾਰਵਾਈ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐਸਆਈ ਗੁਰਜੀਤ ਸਿੰਘ ਨੂੰ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਨੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਮੋਹਾਲੀ ਵਿੱਚ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਸੰਭਾਵਿਤ ਸ਼ਾਮਲ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਨੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਮੋਹਾਲੀ ਵਿੱਚ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਸੰਭਾਵਿਤ ਸ਼ਾਮਲ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨੌਰੰਗ ਕੇ ਲੇਲੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਰਿਸ਼ਵਤ ਖੋਰੀ ਦੇ ਮਾਮਲੇ ਚ ਜਿੰਨੇ ਵੀ ਰਿਸ਼ਵਤ ਲੈਂਦੇ ਮੁਲਜਮ ਫੜਾਏ ਗਏ ਹਨ ਉਹ ਜਿਆਦਾਤਰ ਰੈਵੀਨਿਊ ਮਾਲ ਜਾਂ ਪੁਲਿਸ ਵਿਭਾਗ ਨਾਲ ਸੰਬੰਧਿਤ ਕੇਸ ਹੀ ਸਾਹਮਣੇ ਆਉਂਦੇ ਹਨ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News