Nazrana Times

ਪੰਜਾਬੀ

ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਗੁਰਮਤਿ ਸਮਾਗਮ 1 ਅਗਸਤ ਨੂੰ-ਸੰਤ ਬਾਬਾ ਹਾਕਮ ਸਿੰਘ ਜੀ

28 Jul, 2026 09:18 PM

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,28 ਜੁਲਾਈ 

ਸਤਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 1 ਅਗਸਤ,ਸ਼ਨੀਵਾਰ ਨੂੰ ਗੁਰਦੁਆਰਾ ਗੁਰਪੁਰੀ ਸਾਹਿਬ, ਪਿੰਡ ਸੁਹਾਵਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ ਜਥੇਬੰਦੀ ਦਲ ਬਾਬਾ ਰਾਮ ਸਿੰਘ ਜੀ ਅਤੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਹਾਕਮ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਪ੍ਰਸਿੱਧ ਰਾਗੀ,ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ,ਗੁਰਮਤਿ ਕਥਾ ਅਤੇ ਧਾਰਮਿਕ ਵਿਚਾਰਾਂ ਰਾਹੀਂ ਨਿਹਾਲ ਕਰਨਗੇ।ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਗੁਰਸਿੱਖੀ ਜੀਵਨ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ।

ਸੰਤ ਬਾਬਾ ਹਾਕਮ ਸਿੰਘ ਜੀ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਘਰ ਦੀਆਂ ਖੁਸ਼ੀਆਂ ਅਤੇ ਅਸੀਸਾਂ ਪ੍ਰਾਪਤ ਕਰਨ ਲਈ ਇਸ ਪਾਵਨ ਮੌਕੇ ਦਾ ਲਾਭ ਜ਼ਰੂਰ ਉਠਾਇਆ ਜਾਵੇ।

Posted By: GURBHEJ SINGH ANANDPURI

Latest News