ਪਿੰਡ ਚਹਿਲ ਦੇ ਨੰਬਰਦਾਰ ਅਤੇ ਸਾਬਕਾ ਪੰਚਾਇਤ ਮੈਂਬਰ ਸਮੇਤ ਅਨੇਕਾਂ ਪਰਿਵਾਰ ਭਾਜਪਾ 'ਚ ਸ਼ਾਮਲ
21 Jun, 2025 09:11 PM
ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,21 ਜੂਨ
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਚਹਿਲ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠਪਾਰਟੀ ਆਗੂ ਹਰਜਿੰਦਰ ਸਿੰਘ ਅਤੇ ਰੌਸ਼ਨ ਸਿੰਘ ਦੀ ਪ੍ਰੇਰਨਾ ਸਦਕਾ ਦਰਜਨਾਂ ਮੋਹਤਬਰ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਸ਼ਾਮਲ ਹੋਣ ਵਾਲਿਆਂ ਵਿੱਚ ਨੰਬਰਦਾਰ ਪ੍ਰਕਾਸ਼ ਸਿੰਘ,ਸਾਬਕਾ ਮੈਂਬਰ ਪੰਚਾਇਤ ਕੇਵਲ ਸਿੰਘ,ਸਾਹਿਬ ਸਿੰਘ,ਲਾਭ ਸਿੰਘ,ਹਰਜਿੰਦਰ ਸਿੰਘ,ਅੰਮ੍ਰਿਤਪਾਲ ਸਿੰਘ,ਰੌਸ਼ਨ ਸਿੰਘ,ਮਨਜਿੰਦਰ ਸਿੰਘ,ਗੁਰਸੇਵਕ ਸਿੰਘ,ਅੰਗਰੇਜ਼ ਸਿੰਘ,ਸੁਮੀਲ ਆਦਿ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਜਿੰਨਾ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਇਸ ਵੇਲੇ ਕਾਲੇ ਦੌਰ ਵਿੱਚੋਂ ਗੁਜਰ ਰਿਹਾ ਹੈ,ਪਿੰਡਾਂ ਦੇ ਲੋਕ ਗੁਰਬਤ ਭਰੀ ਜਿੰਦਗੀ ਜਿਉ ਰਹੇ ਹਨ,ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀ ਸੱਤਾ 'ਤੇ ਸਿਰਫ ਉਨਾਂ ਲੋਕਾਂ ਨੇ ਰਾਜ ਕੀਤਾ ਹੈ ਜਿੰਨਾਂ ਵੱਲ਼ੋਂ ਪੰਜਾਬ ਨੂੰ ਕਰਜੇ ਦੇ ਬੋਝ ਹੇਠਾਂ ਦੱਬਣ ਅਤੇ ਝੂਠੇ ਲਾਰਿਆਂ ਦੀ ਰਾਜਨੀਤੀ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ ਗਿਆ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਇਸ ਵੇਲੇ ਪੰਜਾਬ ਸੂਬਾ ਬਹੁਤ ਹੀ ਨਾਜੁਕ ਹਲਾਤਾਂ ਵਿੱਚੋਂ ਗੁਜਰ ਰਿਹਾ ਹੈ।ਪਿਛਲੇ ਤਿੰਨ ਸਾਲਾਂ ਤੋਂ ਸੱਤਾ 'ਤੇ ਆਈ ਭਗਵੰਤ ਮਾਨ ਦੀ ਸਰਕਾਰ ਨੇ ਝੂਠ ਬੋਲ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਧੋਖਾ ਕੀਤਾ ਹੈ ਅਤੇ ਇੱਥੋਂ ਦੇ ਹਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਬੂ ਵਿੱਚ ਨਹੀਂ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਤਾਂ ਹੀ ਉੱਚਾ ਉੱਠ ਸਕਦੇ ਹਨ,ਜਿਵੇਂ ਦੂਸਰੇ ਸੂਬਿਆਂ ਵਿੱਚ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।ਉਵੇਂ ਹੀ ਪੰਜਾਬ ਵਿੱਚ ਵੀ ਸਾਨੂੰ ਇੱਕ ਇਮਾਨਦਾਰ ਅਤੇ ਬਿਨਾਂ ਭੇਦਭਾਵ ਲੋਕਾਂ ਦੀ ਸੇਵਾ ਕਰਨ ਵਾਲੀ ਸਾਫ ਸੁਥਰੀ ਪਾਰਟੀ ਭਾਜਪਾ ਨੂੰ ਮੌਕਾ ਦੇ ਕੇ ਪੰਜਾਬ ਦੀ ਕਾਇਆ ਕਲਪ ਕਰਨੀ ਹੋਵੇਗੀ।ਪਿੰਡ ਚਹਿਲ ਦੇ ਸ਼ਾਮਲ ਹੋਏ ਲੋਕਾਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਮੌਜੂਦ ਲੀਡਰਸ਼ਿਪ ਦੀ ਹਾਜਰੀ ਵਿੱਚ ਭਾਜਪਾ ਨੂੰ ਹੋਰ ਮਜਬੂਤ ਕਰਨ ਲਈ ਜੈਕਾਰੇ ਲਗਾਏ ਅਤੇ ਐਲਾਨ ਕੀਤਾ ਕਿ ਪਾਰਟੀ ਦੀ ਚੜਦੀ ਕਲਾ ਲਈ ਉਹ ਦਿਨ ਰਾਤ ਲਗਨ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਐਸਸੀ ਮੋਰਚਾ ਜਿਲਾ ਪ੍ਰਧਾਨ ਅਵਤਾਰ ਸਿੰਘ ਬੰਟੀ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Posted By: GURBHEJ SINGH ANANDPURI








