Nazrana Times

ਪੰਜਾਬੀ

ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

02 Sep, 2025 10:58 PM
ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕਸਬਾ ਹਰੀਕੇ ਨੇੜੇ ਪਿੰਡ ਕਿੜੀਆਂ ਵਿਖੇ ਪਹੁੰਚਕੇ ਦਰਿਆ ਬਿਆਸ ਦੇ ਪਾਣੀ ਦੀ ਮਾਰ ਕਾਰਨ ਜ਼ਮੀਨ ਨੂੰ ਲੱਗੀ ਢਾਹ ਦਾ ਵੀ ਲਿਆ ਜਾਇਜ਼ਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡਿਪਟੀ ਕਮਿਸ਼ਨਰ

ਤਰਨ ਤਾਰਨ ਗੁਰਮੀਤ ਸਿੰਘ ਵਲਟੋਹਾ

ਪੰਜਾਬ ਸਰਕਾਰ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਸ੍ਰੀ ਵਰੁਣ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵਾਲੇ ਪਾਸੇ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਅਤੇ ਐੱਸ. ਐੱਸ. ਪੀ. ਸ੍ਰੀ ਦੀਪਕ ਪਾਰਿਕ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।ਇਸ ਮੌਕੇ ਸਮੂਹ ਅਧਿਕਾਰੀਆਂ ਵੱਲੋਂ ਕਸਬਾ ਹਰੀਕੇ ਨੇੜੇ ਪਿੰਡ ਕਿੜੀਆਂ ਵਿਖੇ ਪਹੁੰਚਕੇ ਦਰਿਆ ਬਿਆਸ ਦੇ ਪਾਣੀ ਦੀ ਮਾਰ ਕਾਰਨ ਜ਼ਮੀਨ ਨੂੰ ਲੱਗੀ ਢਾਹ ਦਾ ਵੀ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅੁਨਸਾਰ ਫਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਉਪਰੰਤ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।ਇਸ ਦੌਰਾਨ ਸ੍ਰੀ ਵਰੁਣ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕਿਸੇ ਦੀ ਹੰਗਾਮੀ ਸਥਿਤੀ ਨਾਲ ਨਿਪਟਣ ਲੋੜੀਂਦੇ ਪ੍ਰਬੰਧ ਪਹਿਲਾ ਮੁਕੰਮਲ ਕੀਤੇ ਜਾਣ ਅਤੇ ਧੁੱਸੀ ਬੰਨ੍ਹ ‘ਤੇ ਸੰਵੇਦਨਸ਼ੀਲ ਸਥਾਨਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਅਣ-ਸੁਖਾਵੇਂ ਹਾਲਾਤਾਂ ਦੌਰਾਨ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਤੇ ਲੋੜੀਂਦੀਆਂ ਜ਼ਰੂਰੀ ਵਸਤੂਆਂ ਸਮੇਂ ਸਿਰ ਪਹੁਚਾਉਣ ਲਈ ਪਹਿਲਾ ਤੋਂ ਤਿਆਰੀ ਰੱਖੀ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਲਗਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਬੰਨ੍ਹ ‘ਤੇ ਨਾਜ਼ੁਕ ਸਥਾਨਾਂ ਦੀ ਪਛਾਣ ਕਰਕੇ ਮਜ਼ਬੂਤ ਕਰਨ ਦਾ ਕੰਮ ਪਿੰਡਾਂ ਦੇ ਲੋਕਾਂ ਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Posted By: Gurmeet Singh Valtoha

Loading…
Loading the web debug toolbar…
Attempt #