Nazrana Times

ਪੰਜਾਬੀ

ਦਿਹਾਤੀ ਮਜ਼ਦੂਰ ਸਭਾ ਵੱਲੋਂ ਬ੍ਰਾਂਚ ਵਲਟੋਹਾ ਦੀ ਭਰਵੀਂ ਮੀਟਿੰਗ ਕੀਤੀ ਗਈ ਮੀਟਿੰਗ ਚੰਦ੍ ਸਿੰਘ ਤੂਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ

22 May, 2025 02:18 PM
ਦਿਹਾਤੀ ਮਜ਼ਦੂਰ ਸਭਾ ਵੱਲੋਂ ਬ੍ਰਾਂਚ ਵਲਟੋਹਾ ਦੀ ਭਰਵੀਂ ਮੀਟਿੰਗ ਕੀਤੀ ਗਈ ਮੀਟਿੰਗ ਚੰਦ੍ ਸਿੰਘ ਤੂਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ

ਤਰਨ ਤਾਰਨ ਗੁਰਮੀਤ ਸਿੰਘ ਵਲਟੋਹਾ


ਮਜ਼ਦੂਰ ਔਰਤਾਂ ਤੇ ਮਰਦਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਹਰਜਿੰਦਰ ਸਿੰਘ ਚੂੰਘ ਲਾਜ਼ਰ ਲਾਖਣਾ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਦੀ ਸਰਕਾਰ ਮਜ਼ਦੂਰਾ ਨੂੰ ਮਨਰੇਗਾ ਸਕੀਮ ਤਹਿਤ ਮਜ਼ਦੂਰ ਵਰਗ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਦਿਹਾੜੀ ਸੱਤ ਸੌ ਰੁਪਏ ਕੀਤੀ ਜਾਵੇ ਬੁਢਾਪਾ,ਵਿਧਵਾ,ਅੰਗਹੀਣ ਪੈਨਸ਼ਨ ਘੱਟੋ-ਘੱਟ ਪੰਜ ਹਜ਼ਾਰ ਕੀਤੀ ਜਾਵੇ। ਪੰਚਾਇਤੀ ਜ਼ਮੀਨ ਵਿੱਚੋਂ ਦੱਸ ਦੱਸ ਮਰਲੇ ਦੇ ਪਲਾਟ ਦਿੱਤੇ ਜਾਣ ਅਤੇ ਘਰ ਬਣਾਉਣ ਲਈ ਪੰਜ ਲੱਖ ਦੀ ਗ੍ਰਾਂਟ ਦਿੱਤੀ ਜਾਵੇ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਪਿੰਡਾ ਵਿੱਚ ਦਿਹਾਤੀ ਮਜ਼ਦੂਰ ਸਭਾ ਦੀਆਂ ਕਮੇਟੀਆਂ ਬਣਾ ਕੇ ਪੰਜਾਬ ਸਰਕਾਰ ਦੇ ਖਿਲਾਫ ਸਘੰਰਸ਼ ਵਿੱਢਣ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦਾ ਪੂਰਾ ਜ਼ੋਰ ਲੱਗਿਆ ਹੋਇਆ ਹੈ ਕਿ ਮਜ਼ਦੂਰ ਵਰਗ ਦਾ ਖ਼ੂਨ ਨਿਚੋੜਿਆ ਜਾਵੇ ਇਹਨਾਂ ਆਗੂਆਂ ਨੇ ਮਜ਼ਦੂਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 28 ਮਈ ਨੂੰ ਡਵੀਜ਼ਨ ਜਲੰਧਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਵਿਚ ਤਰਨ ਤਾਰਨ ਜ਼ਿਲ੍ਹੇ ਵਿੱਚੋ ਵੱਡੀ ਵੱਡੀ ਗਿਣਤੀ ਵਿੱਚ ਪਹੁੰਚਣਗੇ ਮੀਟਿੰਗ ਦੇ ਅੰਤ ਵਿੱਚ ਦਿਹਾਤੀ ਮਜ਼ਦੂਰ ਸਭਾ ਬ੍ਰਚ ਵਲਟੋਹਾ ਦੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਮਨਪ੍ਰੀਤ ਕੌਰ ਪ੍ਰਧਾਨ ਪਰਮਜੀਤ ਕੌਰ ਮੀਤ ਪ੍ਰਧਾਨ ਮਹਿੰਦਰ ਕੌਰ ਸਕੱਤਰ ਚੁਣੇ ਜਾਣ ਤੋਂ ਇਲਾਵਾ ਪ੍ਰਕਾਸ਼ ਕੌਰ ਲਖਬੀਰ ਕੌਰ ਰਿੰਪੀ ਕੌਰ ਦਲਜੀਤ ਕੌਰ ਬਲਜੀਤ ਕੌਰ ਮੈਂਬਰ ਚੁਣੇ ਗਏ ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਲੋਹਕਾ ਬਿਕਰ ਸਿੰਘ ਨੱਥੂ ਚੱਕ ਨਵ਼ਦੀਪ ਸਿੰਘ ਹਾਜ਼ਰ ਸਨ

Posted By: Gurmeet Singh Valtoha

Loading…
Loading the web debug toolbar…
Attempt #