ਸੁਖਬੀਰ ਸਿੰਘ ਬਾਦਲ ਮੁੜ ਬਣੇ ਅਕਾਲੀ ਦਲ ( ਬਾਦਲ ) ਦੇ ਪ੍ਰਧਾਨ
12 Apr, 2025 08:07 PM
ਅੰਮ੍ਰਿਤਸਰ 12 ਅਪ੍ਰੈਲ , ਜੁਗਰਾਜ ਸਿੰਘ ਸਰਹਾਲੀ
ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ (ਬਾਦਲ )ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਪ੍ਰਸਤਾਅ ਰੱਖਿਆ, ਜਿਸ ਮਗਰੋਂ ਪਰਮਜੀਤ ਸਰਨਾ ਨੇ ਪ੍ਰਸਤਾਅ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ।
Posted By: GURBHEJ SINGH ANANDPURI








