Nazrana Times

ਪੰਜਾਬੀ

ਪਿੰਡ ਦੁੱਗਲ ਵਾਲਾ ਦੇ ਅਕਾਲੀ ਵਰਕਰਾਂ ਵੱਲੋਂ ਬ੍ਰਹਮਪੁਰਾ ਦਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ,ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

01 Oct, 2025 01:33 AM
ਪਿੰਡ ਦੁੱਗਲ ਵਾਲਾ ਦੇ ਅਕਾਲੀ ਵਰਕਰਾਂ ਵੱਲੋਂ ਬ੍ਰਹਮਪੁਰਾ ਦਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ,ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਰਾਕੇਸ਼ ਨਈਅਰ ਚੋਹਲਾ 
ਤਰਨ ਤਾਰਨ,30 ਸਤੰਬਰ[FACTBOX]

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਅੱਜ ਪਿੰਡ ਦੁਗਲ ਵਾਲਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਵਰਕਰਾਂ ਦੇ ਇੱਕ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਵਰਕਰਾਂ ਨੇ ਸ੍ਰ.ਬ੍ਰਹਮਪੁਰਾ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।ਇਸ ਸਨਮਾਨ ਲਈ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਸ੍ਰ.ਬ੍ਰਹਮਪੁਰਾ ਨੇ ਕਿਹਾ ਕਿ ਇਹ ਅਹੁਦਾ ਅਕਾਲਪੁਰਖ਼ ਦੀ ਰਹਿਮਤ ਅਤੇ ਹਲਕੇ ਦੇ ਮਿਹਨਤੀ ਵਰਕਰਾਂ ਦੀ ਬਦੌਲਤ ਮਿਲਿਆ ਹੈ।ਉਨ੍ਹਾਂ ਕਿਹਾ ਕਿ ਉਹ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਰਹਿਣਗੇ।ਸ੍ਰ.ਬ੍ਰਹਮਪੁਰਾ ਨੇ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟ ਕੀਤਾ। ਸ੍ਰ.ਬ੍ਰਹਮਪੁਰਾ ਨੇ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ।ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਪਿਆਰਾ ਸਿੰਘ ਦੁਗਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ,ਸੇਵਾ ਸਿੰਘ,ਹਰਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ,ਹਰਜਿੰਦਰ ਸਿੰਘ,ਦਿਲਬਾਗ ਸਿੰਘ,ਸਰਦਾਰਾ ਸਿੰਘ ਮੈਂਬਰ,ਮਹਿੰਦਰ ਸਿੰਘ ਮੈਂਬਰ,ਮੁਖਤਾਰ ਸਿੰਘ ਸਾਬਕਾ ਮੈਂਬਰ,ਅਜੀਤ ਸਿੰਘ ਅਤੇ ਗੁਰਬਿੰਦਰ ਸਿੰਘ ਸਾਬਕਾ ਸਰਪੰਚ ਕਲੇਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Posted By: GURBHEJ SINGH ANANDPURI

Loading…
Loading the web debug toolbar…
Attempt #