ਮੈਨੇਜਰ ਪਦਉੱਨਤ ਹੋਣ ’ਤੇ ਸ. ਰਜਿੰਦਰ ਸਿੰਘ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਸਨਮਾਨਿਤ
01 May, 2025 11:56 PM
ਅੰਮ੍ਰਿਤਸਰ, 1 ਮਈ-ਨਜ਼ਰਾਨਾ ਟਾਈਮਜ ਬਿਊਰੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵੱਜੋਂ ਪਦਉੱਨਤ ਹੋਣ ਉੱਤੇ ਅੱਜ ਸ. ਰਜਿੰਦਰ ਸਿੰਘ ਰੂਬੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਮੈਨੇਜਰ ਵਜੋਂ ਸੇਵਾਵਾਂ ਸੰਭਾਲਣ ਤੋਂ ਬਾਅਦ ਸ. ਰਜਿੰਦਰ ਸਿੰਘ ਰੂਬੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਰੂਬੀ ਨੂੰ ਪ੍ਰੇਰਿਤ ਕੀਤਾ ਕਿ ਉਹ ਗੁਰੂ ਸਾਹਿਬ ਦੀ ਭੈਅ ਭਾਵਨੀ ਵਿੱਚ ਰਹਿੰਦਿਆਂ ਦ੍ਰਿੜ੍ਹਤਾ ਨਾਲ ਸੇਵਾ ਨਿਭਾਉਂਦਿਆਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੇ ਇੰਚਾਰਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਸ. ਬਗੀਚਾ ਸਿੰਘ ਹਾਜ਼ਰ ਸਨ।
Posted By: GURBHEJ SINGH ANANDPURI








