Nazrana Times

ਪੰਜਾਬੀ

ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ

14 Jun, 2025 06:18 PM
ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ

ਚੰਡੀਗੜ੍ਹ , 14 ਜੂਨ , ਨਜ਼ਰਾਨਾ ਟਾਈਮਜ ਬਿਊਰੋ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਪਾਸਾ ਕਰ ਗਏ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਘਰ ਵਾਪਸੀ ਹੋ ਗਈ ਹੈ। ਉਹ ਮੁੜ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਉਨ੍ਹਾਂ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਸਮੇਂ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜੂਦ ਸਨ।

ਸੁਖਬੀਰ ਸਿੰਘ ਬਾਦਲ ਨੇ ਕੀਤਾ ਟਵੀਟ

ਇਸ ਬਾਰੇ ਸੁਖਬੀਰ ਬਾਦਲ ਨੇ ਐਕਸ 'ਤੇ ਲਿਖਿਆ ਕਿ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਅਕਾਲੀ ਦਲ 'ਚ ਵਾਪਸੀ ਕੀਤੀ ਹੈ। ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਬਣਾਉਣ 'ਚ ਮਹੱਤਵਪੂਰਨ ਯੋਗਦਾਨ ਨਿਭਾਇਆ ਹੈ। ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਚੱਲ ਰਹੀ ਪਾਰਟੀ ਦੀ ਚੋਣ ਮੁਹਿੰਮ 'ਚ ਤੁਰੰਤ ਸ਼ਾਮਲ ਹੋਣਗੇ।

ਸੁਖਬੀਰ ਬਾਦਲ ਨੇ ਲਿਖਿਆ ਕਿ ਪੰਜਾਬੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਹਰ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ। ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੀ ਇਕਲੌਤੀ ਵਾਰਿਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋਵੋ ਤਾਂ ਜੋ ਸੂਬੇ 'ਚ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

Posted By: GURBHEJ SINGH ANANDPURI

Loading…
Loading the web debug toolbar…
Attempt #